ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ 24 ਅਕਤੂਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

ਅਪਰਾਧ ਸਿੱਖਿਆ ਖੇਡ ਤਾਜ਼ਾ ਖਬਰਾਂ ਤਾਜਾ ਖਬਰਾਂ ਦੇਸ਼ ਮਨੋਰੰਜਨ ਰਾਜ ਰਾਜਨੀਤੀ ਵਪਾਰ

ਮੋਗਾ, 23 ਅਕਤੂਬਰ: ( ਚਰਨਜੀਤ ਸਿੰਘ )

ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.)-2026 ਦੀ ਪ੍ਰਕਿਰਿਆ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਚੋਣਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਲਈ 24 ਅਕਤੂਬਰ ਨੂੰ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਮੋਗਾ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਮੂਹ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਵਿਸ਼ੇਸ਼ ਗਹਿਰੀ ਸੁਧਾਈ-2026 ਦੀ ਪ੍ਰਕਿਰਿਆ ਬਾਰੇ ਲੋੜੀਂਦੀ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਚੋਣਾਂ ਨਾਲ ਸਬੰਧਤ ਕੰਮਾਂ ਵਿੱਚ ਸਹਾਇਤਾ ਕਰਨਗੇ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਵੋਟਰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ, ਦਰਜ ਵੇਰਵਿਆਂ ਵਿੱਚ ਸੋਧ ਕਰਵਾਉਣ ਅਤੇ ਹੋਰ ਚੋਣਾਂ ਨਾਲ ਸਬੰਧਤ ਸੇਵਾਵਾਂ ਸਬੰਧੀ ਜਾਣਕਾਰੀ ਤੇ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ, ਯੋਗ ਨਾਗਰਿਕਾਂ ਨੂੰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਅਤੇ ਮੌਜੂਦਾ ਵੇਰਵਿਆਂ ਦੀ ਜਾਂਚ ਕਰਨ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਦੌਰਾਨ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਪਹੁੰਚ ਕੇ ਇਸ ਸਹੂਲਤ ਦਾ ਲਾਭ ਉਠਾਉਣ ਅਤੇ ਵੋਟਰ ਸੂਚੀ ਨੂੰ ਸਹੀ ਤੇ ਅਪਡੇਟ ਰੱਖਣ ਵਿੱਚ ਆਪਣਾ ਸਹਿਯੋਗ ਦੇਣ।
ਫੋਟੋ ਕੈਪਸ਼ਨ: ਸ੍ਰੀ ਸਾਗਰ ਸੇਤੀਆ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਮੋਗਾ।

Fast News Punjab