( ਚਰਨਜੀਤ ਸਿੰਘ )
-ਸ਼੍ਰੋਮਣੀ ਅਕਾਲੀ ਦਲ ਵੱਲੋਂ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸਮੁੱਚੇ ਪੰਜਾਬ ਅੰਦਰ ਆਪਣੀਆਂ ਸਰਗਰਮੀਆਂ ਪੂਰੀ ਤਰਹਾਂ ਤੇਜ਼ ਕਰ ਦਿੱਤੀਆਂ ਗਈਆਂ ਹਨ ਇਸ ਦੇ ਅਧੀਨ ਹੀ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਵਿੰਗਾ ਦੀਆਂ ਮੀਟਿੰਗਾਂ ਲਗਾਤਾਰ ਵੱਖ-ਵੱਖ ਹਲਕਿਆਂ ਵਿੱਚ ਹੋ ਰਹੀਆਂ ਹੈ ਇਸ ਦੇ ਅਧੀਨ ਹੀ ਵਿਧਾਨ ਸਭਾ ਹਲਕਾ ਧਰਮਕੋਟ ਦੇ ਬੀਸੀ ਵਿੰਗ ਦੀ ਮੀਟਿੰਗ ਹਲਕਾ ਇੰਚਾਰਜ ਬਰਜਿੰਦਰ ਸਿੰਘ ਬਰਾੜ ਦੀ ਅਗਵਾਹੀ ਵਿੱਚ ਧਰਮਕੋਟ ਵਿਖੇ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ : ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ । ਇਸ ਮੌਕੇ ਉਨ੍ਹਾਂ ਨੇ ਪਾਰਟੀ ਦੀਆਂ ਨੀਤੀਆਂ, ਜਥੇਬੰਦੀ ਦੀ ਮਜ਼ਬੂਤੀ ਅਤੇ ਪਛੜੇ ਵਰਗਾਂ ਦੇ ਹੱਕਾਂ ਦੀ ਰਾਖੀ ਸਬੰਧੀ ਵਿਚਾਰ ਸਾਂਝੇ ਕੀਤੇ।
ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਰਿਹਾ ਹੈ। ਉਨ੍ਹਾਂ ਨੇ ਬੀਸੀ ਵਿੰਗ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ। ਉਨ੍ਹਾਂ ਕਿਹਾ ਕਿ ਕਿਸੇ ਵੀ ਜਥੇਬੰਦੀ ਦੀ ਮਜ਼ਬੂਤੀ ਉਸ ਦੇ ਮਿਹਨਤੀ ਵਰਕਰਾਂ ਅਤੇ ਆਗੂਆਂ ਦੀ ਇਕਜੁੱਟਤਾ ’ਤੇ ਨਿਰਭਰ ਕਰਦੀ ਹੈ।
ਉਨ੍ਹਾਂ ਨੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ। ਇਸ ਮੌਕੇ ਬੀਸੀ ਵਰਗ ਦੇ ਹੱਕਾਂ, ਸਮਾਜਿਕ ਭਲਾਈ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਇਸ ਦੌਰਾਨ ਉਹਨਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੋ ਚੁੱਕਾ ਹੈ ਇਸ ਲਈ ਇਸ ਸਰਕਾਰ ਤੋਂ ਖਹਿੜਾ ਛਡਾਉਣ ਲਈ ਪੰਜਾਬ ਦੀ ਜਨਤਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੀ ਹੈ। ਅਤੇ ਇਹਨਾਂ ਚੋਣਾਂ ਵਿੱਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। । ਇਸ ਮੌਕੇ ਤੇ ਵਿਧਾਨ ਸਭਾ ਹਲਕਾ ਧਰਮਕੋਟ ਦੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕਾਂਗਰਸ ਦੀਆਂ ਸਰਕਾਰਾਂ ਨੂੰ ਦੇਖ ਚੁੱਕੇ ਹਨ ਉਹਨਾਂ ਕਿਹਾ ਕਿ ਇਹਨਾਂ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਨਾਲ ਧਰੋ ਹੀ ਕਮਾਇਆ ਹੈ। ਅੱਜ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਡਾਵਾਂ ਡੋਲ ਹੋ ਚੁੱਕੀ ਹੈ ਅਤੇ ਨਸ਼ਿਆਂ ਖਿਲਾਫ ਆਵਾਜ਼ ਉਠਾਉਣ ਵਾਲਿਆਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ ਸੂਬੇ ਦੀ ਆਪ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੋਂ ਦੁਖੀ ਮੁਲਾਜ਼ਮ ਲਗਾਤਾਰ ਸੰਘਰਸ਼ ਦੇ ਰਾਹ ਤੇ ਹਨ ਅਤੇ ਸਰਕਾਰੀ ਦਫਤਰਾਂ ਵਿੱਚ ਲੋਕਾਂ ਦਾ ਕੋਈ ਕੰਮ ਨਹੀਂ ਹੋ ਰਿਹਾ। । ਉੱਥੇ ਹੀ ਉਹਨਾਂ ਹਾਜ਼ਰ ਇਕੱਠ ਨੂੰ ਅਪੀਲ ਕੀਤੀ ਕੀ ਨਗਰ ਕੌਂਸਲ ਧਰਮਕੋਟ ਦੀਆਂ ਆਉਣ ਵਾਲੇ ਦਿਨਾਂ ਵਿੱਚ ਹੋ ਰਹੀਆਂ ਚੋਣਾਂ ਸਬੰਧੀ ਵੀ ਵਰਕਰ ਆਪਣੀਆਂ ਡਿਊਟੀਆਂ ਸੰਭਾਲਣ ਅਤੇ ਇਹਨਾਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਲਈ ਘਰ ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਇਸ ਮੌਕੇ ਤੇ ਜਥੇਦਾਰ ਹੀਰਾ ਸਿੰਘ ਗਾਬੜੀਆ ਦਾ ਧਰਮਕੋਟ ਪਹੁੰਚਣ ਤੇ ਬਰਜਿੰਦਰ ਸਿੰਘ ਬਰਾੜ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਨਿਹਾਲ ਸਿੰਘ ਭੁੱਲਰ ਜ਼ਿਲ੍ਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਮੋਗਾ ਅਮਰਜੀਤ ਸਿੰਘ ਖਾਲਸਾ ਪ੍ਰਧਾਨ ਬੀ ਸੀ ਵਿੰਗ ਧਰਮਕੋਟ ਗੁਰਮੇਲ ਸਿੰਘ ਸਿੱਧੂ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਵਿੰਦਰ ਸਿੰਘ ਦਾਤੇਵਾਲ ਸਾਬਕਾ ਚੇਅਰਮੈਨ ਪਰਮਿੰਦਰ ਸਿੰਘ ਭੁੱਲਰ ਪ੍ਰਧਾਨ ਯੂਥ ਅਕਾਲੀ ਦਲ ਧਰਮਕੋਟ ਜਗਸੀਰ ਸਿੰਘ ਸੀਰਾ ਗੁਰਪ੍ਰੀਤ ਸਿੰਘ ਨਸੀਰੇਆਲ ਜਸਵਿੰਦਰ ਸਿੰਘ ਕੁੱਕੀ ਸਾਬਕਾ ਸਰਪੰਚ ਬਲਜੀਤ ਸਿੰਘ ਕੰਗ ਸਰਕਲ ਪ੍ਰਧਾਨ ਜਸਵੀਰ ਸਿੰਘ ਖੋਸਾ ਸਰਕਲ ਪ੍ਰਧਾਨ ਬਾਬਾ ਹਰਿੰਦਰ ਸਿੰਘ ਮੰਗਲੀ ਵਾਲੇ ਇਕਬਾਲ ਸਿੰਘ ਕਪੂਰੇ ਗੁਰਮੇਸ਼ ਸਿੰਘ ਸਾਬਕਾ ਸਰਪੰਚ ਗੁਰਜੰਟ ਸਿੰਘ ਚਾਹਲ ਸੀਨੀਅਰ ਅਕਾਲੀ ਦਾ ਆਗੂ ਇਕਬਾਲਦੀਪ ਸਿੰਘ ਹੈਰੀ ਮਿਹਰ ਸਿੰਘ ਕੜਿਆਲ ਦਰਸ਼ਨ ਸਿੰਘ ਨੰਬਰਦਾਰ ਕੜਿਆਲ ਜੋਗਿੰਦਰ ਸਿੰਘ ਪੱਪੂ ਕਾਹਨੇਵਾਲਾ ਨਿਸ਼ਾਨ ਸਿੰਘ ਮੂਸੇ ਵਾਲਾ ਬਖਸ਼ੀਸ਼ ਸਿੰਘ ਮੋਜਗੜ ਗੁਲਾਬ ਸਿੰਘ ਪੰਡੋਰੀ ਡਾਕਟਰ ਜਸਵਿੰਦਰ ਸਿੰਘ ਔਲਖ ਝਿਰਮਲ ਸਿੰਘ ਲਖਜਿੰਦਰ ਸਿੰਘ ਸਾਬਕਾ ਕੌਂਸਲਰ ਬਲਵਿੰਦਰ ਸਿੰਘ ਔਲਖ ਸਾਬਕਾ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਹਾਜ਼ਰ ਸਨ।

