( ਚਰਨਜੀਤ ਸਿੰਘ )
ਮੋਗਾ 27 ਅਕਤੂਬਰ (000) ਵਿਸ਼ਵਕਰਮਾ ਭਵਨ ਮੋਗਾ ਵਿਖੇ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦਾ ਪਵਿੱਤਰ ਆਗਮਨ ਪੁਰਬ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਅਤੇ ਸਮੂਹ ਸੰਗਤ ਵੱਲੋਂ ਸ਼ਰਧਾਪੂਰਵਕ ਅਤੇ ਭਾਵਨਾ ਸਹਿਤ ਮਨਾਇਆ ਗਿਆ। ਹੈੱਡ ਗ੍ਰੰਥੀ ਭਾਈ ਚਮਕੌਰ ਸਿੰਘ ਨੇ ਅਮ੍ਰਿਤ ਵੇਲੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਮੁੱਖਵਾਕ ਸਰਵਨ ਕਰਾਉਣ ਉਪਰੰਤ ਪੰਜ ਬਾਣੀਆਂ ਦਾ ਪਾਠ ਸਰਵਨ ਕਰਵਾਇਆ। ਇਸ ਮੌਕੇ ਹਜੂਰੀ ਰਾਗੀ ਭਾਈ ਪਰਮਜੀਤ ਸਿੰਘ ਦੇ ਜੱਥੇ ਵਲੋ ਸ੍ਰੀ ਗੁਰੂ ਰਾਮਦਾਸ ਜੀ ਦੀ ਬਾਣੀ ਦਾ ਮਨੋਹਰ ਕੀਰਤਨ ਕੀਤਾ। ਉਹਨਾਂ ਗੁਰੂ ਰਾਮਦਾਸ ਜੀ ਦੇ ਜੀਵਨੀ ਨਾਲ ਸਬੰਧਤ ਕਥਾ ਕਰਕੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਗੁਰਬਾਣੀ ਤੋ ਪਰੇਰਨਾ ਲੈਣ ਦੀ ਅਪੀਲ ਕੀਤੀ। ਸਮਾਪਤੀ ਪਿਛੋਂ ਘੁੰਗਣੀਆਂ ਦਾ ਪ੍ਰਸ਼ਾਦ ਤੇ ਚਾਹ ਦਾ ਲੰਗਰ ਵਰਤਾਇਆ ਜਾਵੇਗਾ। ਇਸ ਮੌਕੇ ਹਰਮੇਲ ਸਿੰਘ ਡਰੋਲੀ ਪ੍ਰਧਾਨ,ਰਾਮਗੜ੍ਹੀਆ ਵੈਲਫੇਅਰ ਸੁਸਾਇਟੀ, ਮੋਗਾ, ਰਾਜਾ ਸਿੰਘ ਭਾਰਤ ਵਾਲੇ ਤੇ ਚੰਮਕੌਰ ਸਿੰਘ ਝੰਡੇਆਣਾ ਸਾਬਕਾ ਪ੍ਰਧਾਨ ਤੇ ਹੋਰ ਸੰਗਤਾਂ ਮੌਜੂਦ ਸਨ।

