ਤਿਉਹਾਰੀ ਸੀਜ਼ਨ ਦੌਰਾਨ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਨਿਰਦੇਸ਼

ਅਪਰਾਧ ਸਿੱਖਿਆ ਖੇਡ ਤਾਜ਼ਾ ਖਬਰਾਂ ਤਾਜਾ ਖਬਰਾਂ ਦੇਸ਼ ਮਨੋਰੰਜਨ ਰਾਜ ਰਾਜਨੀਤੀ ਵਪਾਰ

ਮੋਗਾ 28 ਅਕਤੂਬਰ ( ਚਰਨਜੀਤ ਸਿੰਘ )

 

ਪੰਜਾਬ ਵਿੱਚ ਵਿਸ਼ੇਸ਼ ਸੰਖੇਪ ਵੋਟਰ ਸੂਚੀ ਸੁਧਾਈ ਮੁਹਿੰਮ–2027 (SSR-2027) ਦਾ ਸ਼ਡਿਊਲ ਜਾਰੀ ਹੋ ਚੁੱਕਾ ਹੈ।ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਅਤੇ ਚੋਣ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਮੋਗਾ ਮਿਸ ਹਰਸ਼ਿਤਾ ਸ਼ਰਮਾ ਨੇ ਸਵੀਪ ਗਤੀਵਿਧੀਆਂ ਸਬੰਧੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਵੋਟਰ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਨਾਲ ਜੋੜਨ ਦੇ ਨਿਰਦੇਸ਼ ਦਿੱਤੇ।

 

ਮੀਟਿੰਗ ਦੌਰਾਨ ਮਿਸ ਹਰਸ਼ਿਤਾ ਸ਼ਰਮਾ ਨੇ ਕਿਹਾ ਕਿ ਤਿਉਹਾਰੀ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਥਾਵਾਂ ’ਤੇ ਵੋਟਰ ਜਾਗਰੂਕਤਾ ਗਤੀਵਿਧੀਆਂ ਆਰੰਭੀਆਂ ਜਾਣ, ਤਾਂ ਜੋ ਆਮ ਲੋਕਾਂ ਤੱਕ ਵੋਟ ਦੀ ਮਹੱਤਤਾ ਅਤੇ ਲੋਕਤੰਤਰ ਵਿੱਚ ਉਨ੍ਹਾਂ ਦੀ ਭੂਮਿਕਾ ਦਾ ਸੰਦੇਸ਼ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ।

 

ਉਨ੍ਹਾਂ ਨੇ ਖ਼ਾਸ ਤੌਰ ’ਤੇ ਪਹਿਲੀ ਵਾਰ ਵੋਟ ਪਾਉਣ ਦੇ ਯੋਗ ਹੋਏ ਨੌਜਵਾਨਾਂ ਨੂੰ ਵੋਟ ਦੀ ਮਹੱਤਤਾ, ਵੋਟਰ ਵਜੋਂ ਉਨ੍ਹਾਂ ਦੀ ਜ਼ਿੰਮੇਵਾਰੀ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਭਾਗੀਦਾਰੀ ਬਾਰੇ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਚੋਣ ਪ੍ਰਕਿਰਿਆ ਨਾਲ ਜੋੜਨ ਲਈ ਜਾਗਰੂਕਤਾ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

ਮਿਸ ਹਰਸ਼ਿਤਾ ਸ਼ਰਮਾ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੋਟਰ ਜਾਗਰੂਕਤਾ ਗਤੀਵਿਧੀਆਂ ਨੂੰ ਯੋਜਨਾਬੱਧ ਤਰੀਕੇ ਨਾਲ ਚਲਾਇਆ ਜਾਵੇ ਅਤੇ ਇਨ੍ਹਾਂ ਰਾਹੀਂ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਾਗਰੂਕ ਅਤੇ ਜ਼ਿੰਮੇਵਾਰ ਵੋਟਰ ਹੀ ਮਜ਼ਬੂਤ ਲੋਕਤੰਤਰ ਦੀ ਨੀਂਹ ਹਨ।

 

ਜਿਕਰਯੋਗ ਹੈ ਕਿ ਵਿਸ਼ੇਸ਼ ਸੰਖੇਪ ਵੋਟਰ ਸੂਚੀ ਸੁਧਾਈ ਤਹਿਤ 12 ਨਵੰਬਰ 2026 ਵੋਟਰ ਸੂਚੀ ਦਾ ਖਰੜਾ ਪ੍ਰਕਾਸ਼ਿਤ ਕੀਤਾ ਜਾਣਾ ਹੈ 12 ਨਵੰਬਰ ਤੋਂ 11 ਦਸੰਬਰ 2026 ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਵਾਉਣ, ਇਤਰਾਜ਼ ਦਰਜ  ਕਰਵਾਉਣ ਅਤੇ ਵੇਰਵਿਆਂ ਵਿੱਚ ਸੋਧ ਲਈ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। 4 ਜਨਵਰੀ 2027 ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕਰਨ ਦਾ ਨਿਰਧਾਰਤ ਪ੍ਰੋਗਰਾਮ ਹੈ। 1 ਜਨਵਰੀ 2027 ਤੱਕ ਜੋ ਨੌਜਵਾਨ 18 ਸਾਲ ਦੇ ਹੋ ਜਾਣਗੇ, ਉਹ ਨਵੀਂ ਵੋਟਰ ਰਜਿਸਟ੍ਰੇਸ਼ਨ ਲਈ ਅਰਜ਼ੀ ਦੇ ਸਕਦੇ ਹਨ।

 

 

ਫੋਟੋ ਕੈਪਸ਼ਨ- ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਮਿਸ ਹਰਸ਼ਿਤਾ ਸ਼ਰਮਾ ਸਵੀਪ ਗਤੀਵਿਧੀਆਂ ਦੀ ਸਮੀਖਿਆ ਸੰਬੰਧੀ ਮੀਟਿੰਗ ਕਰਦੇ ਹੋਏ।

Fast News Punjab